ਫੈਕਟ ਸਮਾਚਾਰ ਸੇਵਾ
ਚਿਲਕਲੁਰੀਪੇਟ , ਮਈ 15
ਆਂਧਰਾ ਪ੍ਰਦੇਸ਼ ਦੇ ਪਾਲਨਾਡੂ ਜ਼ਿਲ੍ਹੇ ‘ਚ ਬੀਤੀ ਦੇਰ ਰਾਤ ਇਕ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਸ਼ੇਅਰ ਕੀਤੀ ਗਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ “ਸਾਨੂੰ ਕੁਝ ਲੋਕਾਂ ਦੇ ਜ਼ਰੀਏ ਘਟਨਾ ਦੀ ਜਾਣਕਾਰੀ ਮਿਲੀ। ਅਸੀਂ ਐਂਬੂਲੈਂਸ ਅਤੇ ਫਾਇਰ ਇੰਜਨ ਨੂੰ ਅਲਰਟ ਕਰ ਦਿੱਤਾ ਹੈ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਬੱਸ ਅੱਗ ਦੀ ਲਪੇਟ ਵਿੱਚ ਆ ਗਈ ਸੀ।”







