ਆਈਪੀਐਲ ਦੇ ਪਹਿਲੇ ਮੈਚ ‘ਚ ਗੁਜਰਾਤ ਟਾਈਟਨਜ਼ ਨੇ ਟਾਸ ਜਿੱਤਿਆ

ਫੈਕਟ ਸਮਾਚਾਰ ਸੇਵਾ

ਅਹਿਮਦਾਬਾਦ , ਮਾਰਚ 31

IPL ਦੇ 16ਵੇਂ ਸੀਜ਼ਨ ਦਾ ਅੱਜ ਆਗਾਜ਼ ਹੋ ਗਿਆ ਹੈ। ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਚਾਰ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨਾਲ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਚੇਨਈ ਅਤੇ ਗੁਜਰਾਤ ਵਿਚਾਲੇ ਹੁਣ ਤੱਕ ਦੋ ਮੈਚ ਖੇਡੇ ਜਾ ਚੁੱਕੇ ਹਨ। ਗੁਜਰਾਤ ਨੇ ਦੋਵੇਂ ਮੈਚ ਜਿੱਤੇ ਹਨ।

Leave a Reply

Your email address will not be published. Required fields are marked *

View in English