ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 25
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਨੰਦ ਮੈਰਿਜ ਐਕਟ ਨੂੰ ਲੈ ਕੇ ਅੱਜ ਦੁਪਹਿਰ 1.00 ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ ਸਵੇਰੇ ਉਹਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਹੋਈ ਸੀ ਜਿਸ ਵਿਚ ਉਹਨਾਂ ਸੁਝਾਅ ਦਿੱਤਾ ਸੀ ਕਿ ਦੇਸ਼ ਭਰ ਤੋਂ ਸਿੱਖ ਨੁਮਾਇੰਦਿਆਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ। ਦਿੱਲੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਕਮੇਟੀ, ਹਰਿਆਣਾ ਗੁਰਦੁਆਰਾ ਕਮੇਟੀ, ਤਖਤ ਪਟਨਾ ਸਾਹਿਬ ਦੀ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਦੀ ਕਮੇਟੀ ਤੇ ਹੋਰ ਸੂਬਿਆਂ ਦੇ ਸਿੱਖ ਪ੍ਰਤੀਨਿਧਾਂ ਨੂੰ ਸੱਦ ਕੇ ਮੀਟਿੰਗ ਕਰਨੀ ਚਾਹੀਦੀ ਹੈ।







