ਆਪ ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ 

ਪਟਿਆਲਾ, 8 ਜੂਨ

 ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੋਨਿਕਾ ਸ਼ਰਮਾ ਨੂੰ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਸਬੰਧੀ ਮੋਨਿਕਾ ਸ਼ਰਮਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ਼੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਟੇਟ ਅਬਜ਼ਰਵਰ ਗਾਇਤਰੀ ਬਿਸ਼ਨੋਈ, ਪੰਜਾਬ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ, ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਮੋਨਿਕਾ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।

ਮੋਨਿਕਾ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਵਚਨਬੱਧ ਹੈ ਅਤੇ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।

ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਵੀ ਦਿੱਤਾ।

Leave a Reply

Your email address will not be published. Required fields are marked *

View in English