ਆਪ ਪੰਜਾਬ ਵਲੋਂ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 14

ਆਮ ਆਦਮੀ ਪਾਰਟੀ ਨੇ ਪੰਜਾਬ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਦੇ ਆਪ ਨੇ ਪੰਜ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ। ਇਸ ਤੋਂ ਇਲਾਵਾ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ। ਉਨ੍ਹਾਂ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਅਤੇ ਪਿਛਲੇ ਹਫਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਵੀ ਫਤਹਿਗੜ੍ਹ ਸਾਹਿਬ ਤੋਂ ਮੈਦਾਨ ਵਿਚ ਉਤਾਰਿਆ ਗਿਆ ਹੈ।

ਮੁੱਖ ਮੰਤਰੀ ਦੇ ਕਰੀਬੀ ਮੰਨੇ ਜਾਂਦੇ ਮਸ਼ਹੂਰ ਕਲਾਕਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਟਿਕਟ ਦਿੱਤੀ ਗਈ ਹੈ, ਹਾਲਾਂਕਿ ਫਤਿਹਗੜ੍ਹ ਸਾਹਿਬ ਸੀਟ ਲਈ ਉਨ੍ਹਾਂ ਦਾ ਨਾਂ ਵੀ ਚੱਲ ਰਿਹਾ ਸੀ। ਪਰ ਗੁਰਪ੍ਰੀਤ ਸਿੰਘ ਜੀਪੀ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਫਰੀਦਕੋਟ ਤੋਂ ਕਰਮਜੀਤ ਅਨਮੋਲ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਡਾ: ਬਲਬੀਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਖਡੂਰ ਸਹਿਬ ਤੋਂ ਲਾਲਜੀਤ ਭੁੱਲਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *

View in English