‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਪੰਜ ਤੱਤਾਂ ‘ਚ ਹੋਏ ਵਿਲੀਨ

ਫੈਕਟ ਸਮਾਚਾਰ ਸੇਵਾ

ਬਰਨਾਲਾ , ਸਤੰਬਰ 28

ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਸਰਕਾਰ ਕਰ ਦਿੱਤਾ ਗਿਆ ਹੈ। ਲਾਭ ਸਿੰਘ ਉਗੋਕੇ ਨੇ ਹੀ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੇ ਸਸਕਾਰ ‘ਚ ਸ਼ਾਮਲ ਹੋਏ।

ਇਸ ਮੌਕੇ ਵਿਧਾਇਕਾ ਨਰਿੰਦਰ ਭਰਾਜ , ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਈਅਰ, ਜ਼ਿਲਾ ਪੁਲੀਸ ਮੁਖੀ ਸੰਦੀਪ ਮਲਿਕ, ਏਡੀਸੀ ਪਰਮਵੀਰ ਸਿੰਘ, ਡੀ ਐੱਸ ਪੀ ਤਪਾ ਹਰਵਿੰਦਰ ਸਿੰਘ, ਟਰੱਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ, ਹਰਿੰਦਰ ਧਾਲੀਵਾਲ, ਆਪ ਆਗੂ ਜੇਡੀ, ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ, ਥਾਣਾ ਮੁਖੀ ਸਹਿਣਾ ਜਗਦੇਵ ਸਿੰਘ, ਥਾਣਾ ਮੁਖੀ ਟੱਲੇਵਾਲ ਬਲਵੰਤ ਸਿੰਘ, ਥਾਣਾ ਮੁਖੀ ਤਪਾ ਨਿਰਮਲ ਸਿੰਘ ਆਹ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਪ ਆਗੂ ਵਰਕਰ ਪਿੰਡ ਵਾਸੀ ਤੇ ਸਾਕ ਸਬੰਧੀ ਹਾਜ਼ਰ ਸਨ।

Leave a Reply

Your email address will not be published. Required fields are marked *

View in English