ਫੈਕਟ ਸਮਾਚਾਰ ਸੇਵਾ
ਮੁੰਬਈ , ਸਤੰਬਰ 27
ਦਿੱਗਜ ਅਦਾਕਾਰਾ ਆਸ਼ਾ ਪਾਰੇਖ ਨੂੰ ਸਾਲ 2022 ਵਿੱਚ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅਦਾਕਾਰਾ ਦੇ ਜਨਮਦਿਨ ਤੋਂ ਕੁਝ ਦਿਨ ਪਹਿਲਾਂ ਇਹ ਐਲਾਨ ਕੀਤਾ ਹੈ। ਉਂਝ ਤਾਂ ਆਸ਼ਾ ਪਾਰੇਖ ਨੇ ਅਦਾਕਾਰੀ ਤੋਂ ਸੰਨਿਆਸ ਲੈ ਲਿਆ ਹੈ। ਪਰ 60 ਅਤੇ 70 ਦੇ ਦਹਾਕੇ ਵਿੱਚ ਆਸ਼ਾ ਪਾਰੇਖ ਦਾ ਨਾਂ ਉਸ ਸਮੇਂ ਦੀਆਂ ਬਿਹਤਰੀਨ ਅਭਿਨੇਤਰੀਆਂ ਵਿੱਚ ਲਿਆ ਜਾਂਦਾ ਸੀ। ਆਪਣੇ ਸਮੇਂ ‘ਚ ਫਿਲਮੀ ਪਰਦੇ ‘ਤੇ ਰਾਜ ਕਰਨ ਵਾਲੀ ਆਸ਼ਾ ਪਾਰੇਖ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਅਦਾਕਾਰਾ ਸੀ। ਦੱਸ ਦੇਈਏ ਕਿ 1992 ਵਿੱਚ ਉਨ੍ਹਾਂ ਨੂੰ ਸਿਨੇਮਾ ਦੇ ਖੇਤਰ ਵਿੱਚ ਯੋਗਦਾਨ ਲਈ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
Dada Saheb Phalke Award to be conferred to actor Asha Parekh this year: Union Minister Anurag Thakur pic.twitter.com/gP488Ol4zH
— ANI (@ANI) September 27, 2022







