ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਈ 1
ਬਲਾਤਕਾਰ ਦੇ ਮਾਮਲੇ ਵਿੱਚ ਜੋਧਪੁਰ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਕੁਝ ਰਾਹਤ ਮਿਲੀ ਹੈ। ਇੱਕ ਮਾਮਲੇ ਵਿੱਚ ਰਾਜਸਥਾਨ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਨਾਲ ਉਸਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾਵੇਗਾ।
ਆਸਾਰਾਮ ਅਤੇ ਇੱਕ ਹੋਰ ‘ਤੇ ਦੋਸ਼ ਸਨ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਝੂਠੇ ਦਸਤਾਵੇਜ਼ ਪੇਸ਼ ਕੀਤੇ। ਆਸਾਰਾਮ ਇਸ ਮਾਮਲੇ ‘ਚ ਸਹਿ-ਦੋਸ਼ੀ ਸੀ। ਮੁੱਖ ਦੋਸ਼ੀ ਰਵੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।







