ਆਹਮੋ ਸਾਹਮਣੇ ਹੋਏ ਜੱਗੀ ਭਗਵਾਨਪੁਰੀਆ ਤੇ ਗੋਲਡੀ ਬਰਾੜ, ਪੰਜਾਬ ਦੀਆਂ ਜੇਲ੍ਹਾਂ ਵਿਚ ਹਾਈ ਅਲਰਟ ਜਾਰੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਬਦਮਾਸ਼ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦਾ ਅੱਜ ਪੋਸਟਮਾਰਟਮ ਹੋਵੇਗਾ । ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ । ਉਨ੍ਹਾਂ ਦਾ ਕ.ਤਲ ਲਾਰੈਂਸ ਗੈਂਗ ਨੇ ਜੇਲ੍ਹ ਵਿੱਚ ਕੀਤਾ । ਮੋਹਨਾ ਅਤੇ ਤੂਫਾਨ ਜੱਗੂ ਭਗਵਾਨਪੁਰੀਆ ਦੇ ਗੁਰਗੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਤੀਜੇ ਸਾਥੀ ਕੇਸ਼ਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਗੈਂਗਵਾਰ ਵਿੱਚ ਲਾਰੈਂਸ ਗੈਂਗ ਦੇ ਮਨਦੀਪ ਭਾਊ ਅਤੇ ਅਰਸ਼ਦ ਖਾਨ ਵੀ ਜ਼ਖਮੀ ਹੋ ਗਏ ਹਨ। ਤਿੰਨਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਿਆਂਦਾ ਗਿਆ। ਜ਼ਖਮੀ ਕੇਸ਼ਵ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ‘ਤੇ ਹਮਲਾ ਕਰਨ ਲਈ ਰਾਡ ਅਤੇ ਸਰੀਏ ਦੀ ਵਰਤੋਂ ਕੀਤੀ ਗਈ। ਜ਼ਖਮੀ ਮਨਪ੍ਰੀਤ ਭਾਊ ਅਤੇ ਅਰਸ਼ਦ ਦੇ ਨਾਲ-ਨਾਲ ਸਚਿਨ ਭਿਵਾਨੀ, ਅੰਕਿਤ ਸਿਰਸਾ, ਦੀਪਕ ਮੁੰਡੀ ਨੇ ਸਾਥੀਆਂ ਨਾਲ ਮਿਲ ਕੇ ਹਮਲਾ ਕੀਤਾ। ਸਾਰਿਆਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।

ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਨੇ ਲਈ । ਹੁਣ ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਵੀ ਸੋਸ਼ਲ ਮੀਡੀਆ ਪੋਸਟ ਪਾਈ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕ.ਤਲ ਦਾ ਬਦਲਾ ਕ.ਤਲ ਹੋ ਹੋਵੇਗਾ । ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਸਾਰੇ ਖਤਰਨਾਕ ਗੈਂਗਸਟਰਾਂ ਨੂੰ ਬੈਰਕਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ।

Jaggu bhagwanpuria threat
Jaggu bhagwanpuria threat

ਦੱਸ ਦੇਈਏ ਕਿ ਮਨਦੀਪ ਤੂਫਾਨ ਅਤੇ ਮੋਹਨਾ ਦੇ ਕ.ਤਲ ਤੋਂ ਬਾਅਦ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕ.ਤਲਕਾਂਡ ਦੀ ਜ਼ਿੰਮੇਵਾਰੀ ਲਈ ਹੈ । ਗੋਲਡੀ ਨੇ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ,”ਗੋਇੰਦਵਾਲ ਜੇਲ੍ਹ ਦੀ ਬੈਰਕ ਵਿੱਚ ਮੋਹਨਾ ਮਾਨਸਾ ਅਤੇ ਮਨਦੀਪ ਤੂਫਾਨ ਦੇ ਕ.ਤਲ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਲੈਂਦਾ ਹੈ। ਉਨ੍ਹਾਂ ਨੂੰ ਸਾਡੇ ਭਰਾਵਾਂ ਸਚਿਨ ਭਿਵਾਨੀ, ਅੰਕਿਤ ਸੇਰਸਾ, ਦੀਪਕ ਮੁੰਡੀ, ਮਨਪ੍ਰੀਤ ਭਾਊ, ਕਸ਼ਿਸ਼, ਅਰਸ਼ਦ ਬੀਕਾਨੇਰ, ਮਾਮਾ ਕੀਟਾ ਨੇ ਮਾਰਿਆ ਹੈ । ਇਹ ਜੱਗੂ ਭਗਵਾਨਪੁਰੀਆ ਦੇ ਬੰਦੇ ਸੀ। ਅਸੀਂ ਉਨ੍ਹਾਂ ਨਾਲ ਕੁਝ ਗਲਤ ਨਹੀਂ ਕੀਤਾ। ਹੁਣ ਤੱਕ ਅਸੀਂ ਇਕੱਠੇ ਰਹੇ ਪਰ 2 ਦਿਨ ਪਹਿਲਾਂ ਉਨ੍ਹਾਂ ਨੇ ਸਾਡੇ ਭਰਾ ਮਨਪ੍ਰੀਤ ਭਾਉ ਢੈਪਈ ਦੀ ਬੈਰਕ ਵਿੱਚ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਸਾਡੇ ਗੈਂਗ ਨੇ ਉਨ੍ਹਾਂ ਨੂੰ ਮਾਰ ਦਿੱਤਾ ।

ਜੱਗੂ ਨੇ ਸਾਡੇ ਭਰਾਵਾਂ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਜਾਲ ਵਿਛਾ ਕੇ ਐਨਕਾਊਂਟਰ ਵਿੱਚ ਮਰਵਾ ਦਿੱਤਾ। ਉਹ ਸਾਡੀ ਵਿਰੋਧੀ ਪਾਰਟੀ ਨਾਲ ਮਿਲੇ ਹੋਏ ਹਨ ਅਤੇ ਅੰਦਰ ਦੀਆਂ ਖ਼ਬਰਾਂ ਲੀਕ ਕਰ ਰਹੇ ਹਨ । ਜੋ ਵੀ ਜੱਗੂ ਦਾ ਸਾਥ ਦੇਵੇਗਾ ਤੇ ਲਾਰੈਂਸ, ਕਾਲਾ ਜਠੇੜੀ ਦੇ ਬੰਦਿਆਂ ‘ਤੇ ਹੱਥ ਚੁੱਕੇਗਾ, ਉਸ ਦਾ ਵੀ ਇਹੋ ਹਾਲ ਹੋਵੇਗਾ। ਜੋ ਕੋਈ ਗਲਤੀ ਕਰੇਗਾ, ਉਹ ਭੁਗਤੇਗਾ । ਧੋਖਾ ਮੁਆਫ਼ੀ ਦੇ ਲਾਇਕ ਨਹੀਂ ਹੈ।

Jaggu bhagwanpuria threat

ਦੱਸ ਦੇਈਏ ਕਿ ਗੋਲਡੀ ਬਰਾੜ ਦੀ ਪੋਸਟ ਮਗਰੋਂ ਜੱਗੀ ਭਗਵਾਨਪੁਰੀਆ ਵੱਲੋਂ ਵੀ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਹੈ। ਜਿਸ ਵਿੱਚ ਇਸ ਗੈਂਗ ਦਾ ਕਹਿਣਾ ਹੈ ਕਿ ਇਸਦਾ ਹਰਜ਼ਾਨਾ ਜਲਦ ਹੀ ਭਰਨਾ ਪਵੇਗਾ। ਜਿਸਨੇ ਵੀ ਮਨਦੀਪ ਦਾ ਕ.ਤਲ ਕੀਤਾ ਹੈ, ਉਹ ਆਪਣਾ ਹੋਵੇ ਜਾਂ ਬੇਗਾਨਾ। ਉਹ ਕਿਸੇ ਤੋਂ ਵੀ ਨਹੀਂ ਡਰਦੇ, ਕ.ਤਲ ਦਾ ਬਦਲਾ ਕ.ਤਲ ਨਾਲ ਲਿਆ ਜਾਵੇਗਾ। ਸਾਰਿਆਂ ਨੂੰ ਇਸੇ ਰਸਤੇ ਭੇਜਾਂਗੇ। ਅਸੀਂ ਮਨਪ੍ਰੀਤ ਮੰਨੂ ਤੇ ਰੂਪ ਨੂੰ ਨਹੀਂ ਮਰਵਾਇਆ। ਅਸੀਂ ਯਾਰ ਮਾਰ ਨਹੀਂ ਕਰਦੇ। ਜਿਨ੍ਹਾਂ ਲੋਕਾਂ ਨੇ ਮਨਦੀਪ ਤੂਫਾਨ ਤੇ ਮੋਹਨਾ ਨੂੰ ਮਾਰਿਆ ਹੈ, ਉਨ੍ਹਾਂ ਤੋਂ ਬਦਲਾ ਲਿਆ ਜਾਵੇਗਾ। ਅਸੀਂ ਕਿਸੇ ਤੋਂ ਡਰਦੇ ਨਹੀਂ ਹਾਂ।

Leave a Reply

Your email address will not be published. Required fields are marked *

View in English