ਇਸ ਦਿਨ ਰਿਲੀਜ਼ ਹੋਵੇਗਾ ਰਣਬੀਰ ਕਪੂਰ ਦੀ ਫਿਲਮ ‘ਐਨੀਮਲ’ ਦਾ ਟੀਜ਼ਰ

ਫੈਕਟ ਸਮਾਚਾਰ ਸੇਵਾ

ਮੁੰਬਈ , ਸਤੰਬਰ 18

ਰਣਬੀਰ ਕਪੂਰ ਸਟਾਰਰ ਅਤੇ ਸੰਦੀਪ ਰੈੱਡੀ ਵਾਂਗਾ ਦੀ ਫਿਲਮ ‘ਐਨੀਮਲ’ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 2023 ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਰਹੀ ਹੈ। ਫਿਲਮ ‘ਚੋਂ ਰਣਬੀਰ ਕਪੂਰ ਦਾ ਲੁੱਕ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ ਅਤੇ ਹੁਣ ਫਿਲਮ ਦੇ ਟੀਜ਼ਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਜਿਹੇ ਸੰਕੇਤ ਮਿਲੇ ਸਨ ਕਿ ਫਿਲਮ ਦਾ ਟੀਜ਼ਰ ਸਤੰਬਰ ਦੇ ਅੰਤ ‘ਚ ਲਾਂਚ ਹੋ ਸਕਦਾ ਹੈ, ਜੋ 28 ਸਤੰਬਰ ਨੂੰ ਰਣਬੀਰ ਕਪੂਰ ਦੇ ਜਨਮਦਿਨ ਵੱਲ ਇਸ਼ਾਰਾ ਕਰ ਰਿਹਾ ਸੀ। ਹੁਣ ਇੱਕ ਤਾਜ਼ਾ ਅਪਡੇਟ ਤੋਂ ਪਤਾ ਚੱਲਿਆ ਹੈ ਕਿ ਟੀਜ਼ਰ ਅਸਲ ਵਿੱਚ 28 ਸਤੰਬਰ ਨੂੰ ਹੀ ਲਾਂਚ ਹੋਵੇਗਾ।

ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ ਟੀਮ ਰਣਬੀਰ ਕਪੂਰ ਦੇ ਜਨਮਦਿਨ ‘ਤੇ ‘ਐਨੀਮਲ’ ਦਾ ਟੀਜ਼ਰ ਰਿਲੀਜ਼ ਕਰੇਗੀ। ਨਿਰਦੇਸ਼ਕ ਸੰਦੀਪ ਰੈਡੀ ਵਾਂਗਾ ਦੀ ਇਹ ਫਿਲਮ 1 ਦਸੰਬਰ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ਦੇ ਨਿਰਦੇਸ਼ਕ ਸੰਦੀਪ ਰੈਡੀ ਵਾਂਗਾ ਨੇ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

Leave a Reply

Your email address will not be published. Required fields are marked *

View in English