‘ਇੱਕ ਦੇਸ਼ ਇੱਕ ਚੋਣ’ ਕਮੇਟੀ ਦੀ ਪਹਿਲੀ ਬੈਠਕ ਅੱਜ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 6

‘ਇੱਕ ਦੇਸ਼ ਇੱਕ ਚੋਣ’ ਨੂੰ ਲੈ ਕੇ ਦੇਸ਼ ‘ਚ ਚਰਚਾ ਚੱਲ ਰਹੀ ਹੈ। ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਨੇ ‘ਇਕ ਦੇਸ਼, ਇਕ ਚੋਣ’ ਦਾ ਅਧਿਐਨ ਕਰਨ ਲਈ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਜਾਣਕਾਰੀ ਅਨੁਸਾਰ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ‘ਚ One Nation One Election ਕਮੇਟੀ ਦੀ ਪਹਿਲੀ ਅਧਿਕਾਰਤ ਮੀਟਿੰਗ ਹੋਵੇਗੀ। ਮੀਟਿੰਗ ਅੱਜ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਕੁਝ ਦਿਨ ਪਹਿਲਾਂ ਰਾਮ ਨਾਥ ਕੋਵਿੰਦ ਨੇ ਕਾਨੂੰਨ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਹ ਬੈਠਕ ਰਾਮਨਾਥ ਕੋਵਿੰਦ ਦੇ ਨਿਵਾਸ ‘ਤੇ ਹੋਵੇਗੀ।

Leave a Reply

Your email address will not be published. Required fields are marked *

View in English