ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਦਸੰਬਰ 12
ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਰਾਹ ਹੁਣ ਸਾਫ਼ ਹੋ ਗਿਆ ਹੈ। ਮੋਦੀ ਕੈਬਨਿਟ ਨੇ ਅੱਜ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ‘ਚ ਪੇਸ਼ ਕਰ ਸਕਦੀ ਹੈ। ਇਸ ਤੋਂ ਪਹਿਲਾਂ ਕੈਬਨਿਟ ਨੇ ਰਾਮ ਨਾਥ ਕੋਵਿੰਦ ਕਮੇਟੀ ਵੱਲੋਂ ਇਸ ਬਾਰੇ ਤਿਆਰ ਰਿਪੋਰਟ ਨੂੰ ਮਨਜ਼ੂਰੀ ਦਿੱਤੀ ਸੀ।
ਮੋਦੀ ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ‘ਚ ਪੇਸ਼ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਮੋਦੀ ਕੈਬਨਿਟ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਬਿੱਲ ‘ਤੇ ਸਹਿਮਤੀ ਬਣਾਉਣਾ ਚਾਹੁੰਦੀ ਹੈ। ਸਰਕਾਰ ਬਿਲ ‘ਤੇ ਵਿਆਪਕ ਚਰਚਾ ਲਈ ਇਸ ਨੂੰ ਸੰਯੁਕਤ ਸੰਸਦੀ ਕਮੇਟੀ ਜਾਂ ਜੇਪੀਸੀ ਕੋਲ ਭੇਜ ਸਕਦੀ ਹੈ।







