ਓਡਿਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਦੇ 6 ਤੋਂ 7 ਡੱਬੇ ਪਟੜੀ ਤੋਂ ਉਤਰਨ ਮਗਰੋਂ ਦੂਜੇ ਟਰੈਕ ‘ਤੇ ਆ ਰਹੀ ਟ੍ਰੇਨ ਨਾਲ ਟਕਰਾ ਗਏ। ਇਸ ਹਾਦਸੇ ਵਿੱਚ ਹੁਣ ਤੱਕ 233 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਕਰੀਬ 350 ਯਾਤਰੀ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸ਼ਾਮ 7.20 ਮਿੰਟ ਬਾਹਾਨਗਾ ਬਾਜ਼ਾਰ ਸਟੇਸ਼ਨ ‘ਤੇ ਉਦੋਂ ਹੋਇਆ ਜਦੋਂ ਕੋਰੋਮੰਡਲ ਐਕਸਪ੍ਰੈੱਸ ਕੋਲਕਾਤਾ ਦੇ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ।







