ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਾਰਚ14
ਈਰਾਨ-ਇਜ਼ਰਾਈਲ-ਅਮਰੀਕਾ ਵਿਚਾਲੇ ਚੱਲ ਰਹੇ ਤਣਾਅ ਕਾਰਨ ਤੇਲ ਦੀਆਂ ਵਧੀਆਂ ਕੀਮਤਾਂ ਦਾ ਅਸਰ ਹੁਣ ਕੌਮਾਂਤਰੀ ਤੇ ਘਰੇਲੂ ਉਡਾਣਾਂ ਉਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨੀਂ ਏਅਰ ਇੰਡੀਆ ਨੇ ਫਿਊਲ ਸਰਚਾਰਜ ਲਗਾ ਕੇ ਹਵਾਈ ਟਿਕਟਾਂ ਦੀ ਕੀਮਤ ਵਿਚ ਵਾਧਾ ਕੀਤਾ ਸੀ।
ਇਸੇ ਦੇ ਮੱਦੇਨਜ਼ਰ ਹੁਣ ਇੰਡੀਗੋ ਨੇ ਵੀ ਆਪਣੀਆਂ ਕੌਮਾਂਤਰੀ ਤੇ ਘਰੇਲੂ ਉਡਾਣਾਂ ਦੇ ਕਿਰਾਇਆਂ ਵਿਚ ਵਾਧਾ ਕੀਤਾ ਹੈ। ਇੰਡੀਗੋ ਨੇ ਆਪਣੇ ਫਿਊਲ ਸਰਚਾਰਜ ਲਗਾ ਕੇ ਘਰੇਲੂ ਉਡਾਣਾਂ ਦੇ ਕਿਰਾਏ ਵਿਚ 425 ਰੁਪਏ ਤੇ ਕੌਮਾਂਤਰੀ ਉਡਾਣਾਂ ਦੀਆਂ ਕੀਮਤਾਂ ਵਿਚ 2300 ਰੁਪਏ ਦਾ ਇਜ਼ਾਫਾ ਕੀਤਾ ਹੈ।







