ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਨਵੰਬਰ 24
ਦਿੱਲੀ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਦੀ ਪੁਲਿਸ ਹਿਰਾਸਤ ‘ਚ ਐੱਨ.ਆਈ.ਏ. ਨੂੰ ਸੌਂਪ ਦਿੱਤਾ ਹੈ। ਦਿੱਲੀ-ਐੱਨ.ਸੀ.ਆਰ. ਦੇ ਗੈਂਗਸਟਰਾਂ ਦੇ ਅੱਤਵਾਦੀ ਸੰਗਠਨਾਂ ਨਾਲ ਸੰਬੰਧਾਂ ਦੀ ਜਾਂਚ ਕਰ ਰਹੀ ਹੈ।
ਪੰਜਾਬ ਪੁਲਿਸ ਦੀ ਹਿਰਾਸਤ ‘ਚ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। ਗੈਂਗਸਟਰ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ UAPA ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।







