ਕਪੂਰਥਲਾ ‘ਚ ਹਾਈ ਟੈਂਸ਼ਨ ਲਾਈਨ ਦੇ ਸੰਪਰਕ ‘ਚ ਆਈਆਂ 2 ਲੜਕੀਆਂ, ਇਕ ਦੀ ਮੌਤ

ਫੈਕਟ ਸਮਾਚਾਰ ਸੇਵਾ

ਕਪੂਰਥਲਾ , ਅਕਤੂਬਰ 29

ਕਪੂਰਥਲਾ ਦੇ ਪਿੰਡ ਧਾਲੀਵਾਲ ਦੋਨਾ ਵਿੱਚ ਦੋ ਲੜਕੀਆਂ 11 ਹਜ਼ਾਰ ਵੋਲਟੇਜ ਹਾਈ ਟੈਂਸ਼ਨ ਲਾਈਨ ਦੀ ਲਪੇਟ ਵਿੱਚ ਆ ਗਈਆਂ। ਦੋਵਾਂ ਨੂੰ ਬੁਰੀ ਤਰ੍ਹਾਂ ਨਾਲ ਸੜੀ ਹਾਲਤ ‘ਚ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਇਕ ਲੜਕੀ ਦੀ ਮੌਤ ਹੋ ਗਈ। ਦੂਜੀ ਲੜਕੀ ਦਾ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਦੋਵੇਂ ਲੜਕੀਆਂ ਆਪਣੇ ਘਰ ਦੀ ਛੱਤ ‘ਤੇ ਖੇਡ ਰਹੀਆਂ ਸਨ। ਇਸ ਦੌਰਾਨ ਉਹ ਉੱਪਰੋਂ ਲੰਘ ਰਹੀ ਹਾਈ ਟੈਂਸ਼ਨ ਬਿਜਲੀ ਲਾਈਨ ਦੀ ਲਪੇਟ ‘ਚ ਆ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਲੀਵਾਲ ਦੋਨਾ ਦੇ ਰਹਿਣ ਵਾਲੇ ਧਰਮਪਾਲ ਦੀ 15 ਸਾਲਾ ਲੜਕੀ ਰਾਜਦੀਪ ਕੌਰ ਆਪਣੀ ਸਹੇਲੀ 8 ਸਾਲਾ ਕੋਮਲਪ੍ਰੀਤ ਕੌਰ ਨਾਲ ਘਰ ਦੀ ਛੱਤ ’ਤੇ ਖੇਡ ਰਹੀ ਸੀ। ਕੋਮਲਪ੍ਰੀਤ ਕੌਰ ਦੇ ਪਿਤਾ ਦਾ ਨਾਮ ਜਸਬੀਰ ਸਿੰਘ ਹੈ ਅਤੇ ਉਹ ਇਸੇ ਪਿੰਡ ਵਿੱਚ ਰਹਿੰਦਾ ਹੈ।

11,000 ਵੋਲਟ ਦੀ ਹਾਈ ਟੈਂਸ਼ਨ ਲਾਈਨ ਘਰ ਦੀ ਛੱਤ ਤੋਂ ਲੰਘਦੀ ਹੈ ਜਿਸ ‘ਤੇ ਦੋਵੇਂ ਲੜਕੀਆਂ ਖੇਡ ਰਹੀਆਂ ਸਨ। ਖੇਡਦੇ ਸਮੇਂ ਦੋਵੇਂ ਲੜਕੀਆਂ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈਆਂ। ਦੋਵਾਂ ਦੀਆਂ ਚੀਕਾਂ ਸੁਣ ਕੇ ਪਰਿਵਾਰਕ ਮੈਂਬਰ ਦੌੜ ਗਏ।

ਪਿੰਡ ਵਾਸੀਆਂ ਨੇ ਤੁਰੰਤ ਦੋਵਾਂ ਲੜਕੀਆਂ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਉਥੇ ਡਿਊਟੀ ‘ਤੇ ਮੌਜੂਦ ਡਾਕਟਰ ਨਵਦੀਪ ਕੌਰ ਨੇ ਜਾਂਚ ਤੋਂ ਬਾਅਦ ਰਾਜਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਕੋਮਲਪ੍ਰੀਤ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਵਿੱਚ ਜਾਨ ਗਵਾਉਣ ਵਾਲੀ ਰਾਜਦੀਪ ਕੌਰ ਦੇ ਪਿਤਾ ਵਿਦੇਸ਼ ਵਿੱਚ ਰਹਿੰਦੇ ਹਨ।

Leave a Reply

Your email address will not be published. Required fields are marked *

View in English