ਫੈਕਟ ਸਮਾਚਾਰ ਸੇਵਾ
ਬੈਂਗਲੁਰੂ , ਜੂਨ 14
ਕਰਨਾਟਕ ਹਾਈ ਕੋਰਟ ਨੇ ਅੱਜ ਰਾਜ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਕਸੋ ਮਾਮਲੇ ‘ਚ ਉਨ੍ਹਾਂ ਦੇ ਖਿਲਾਫ ਜਾਰੀ ਗੈਰ-ਜ਼ਮਾਨਤੀ ਵਾਰੰਟ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੀਆਈਡੀ ਵੱਲੋਂ ਉਸ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲਾ ਦਿੱਤੀ ਗਈ ਹੈ।
ਅਦਾਲਤ ਨੇ ਹੁਣ ਯੇਦੀਯੁਰੱਪਾ ਨੂੰ 17 ਜੂਨ ਨੂੰ ਮਾਮਲੇ ਦੀ ਜਾਂਚ ਕਰ ਰਹੀ ਸੀਆਈਡੀ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ ਬੈਂਗਲੁਰੂ ਦੀ ਇੱਕ ਅਦਾਲਤ ਨੇ 14 ਮਾਰਚ ਨੂੰ ਦਰਜ ਕੀਤੇ ਗਏ ਪੋਕਸੋ ਐਕਟ ਦੇ ਤਹਿਤ ਕੇਸ ਦੇ ਸਬੰਧ ਵਿੱਚ ਉਸਦੇ ਖਿਲਾਫ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਸੀਆਈਡੀ ਦੀ ਵਿਸ਼ੇਸ਼ ਜਾਂਚ ਟੀਮ ਨੇ ਪੁੱਛਗਿੱਛ ਲਈ ਪੇਸ਼ ਨਾ ਹੋਣ ਕਾਰਨ ਉਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਦੀ ਮੰਗ ਕਰਨ ਲਈ ਫਾਸਟ ਟਰੈਕ ਅਦਾਲਤ ਦਾ ਰੁਖ ਕੀਤਾ ਸੀ।







