ਕਰਨਾਟਕ ਹਾਈ ਕੋਰਟ ਨੇ ਫੇਸਬੁੱਕ ਨੂੰ ਦਿੱਤੀ ਚਿਤਾਵਨੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜੂਨ 15

ਕਰਨਾਟਕ ਹਾਈ ਕੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਨੂੰ ਚਿਤਾਵਨੀ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਫੇਸਬੁੱਕ, ਸੂਬਾ ਪੁਲਿਸ ਨਾਲ ਸਹਿਯੋਗ ਕਰਨ ਦੇ ਸਮਰੱਥ ਨਹੀਂ ਹੈ ਤਾਂ ਉਹ ਭਾਰਤ ਭਰ ਵਿੱਚ ਆਪਣੀਆਂ ਸੇਵਾਵਾਂ ਬੰਦ ਕਰਨ ਬਾਰੇ ਵੀ ਵਿਚਾਰ ਕਰ ਸਕਦੀ ਹੈ।

ਦੱਸਿਆ ਗਿਆ ਹੈ ਕਿ ਅਦਾਲਤ ਦੀ ਇਹ ਟਿੱਪਣੀ ਸਾਊਦੀ ਅਰਬ ਵਿੱਚ ਕੈਦ ਇੱਕ ਭਾਰਤੀ ਨਾਲ ਸਬੰਧਤ ਮਾਮਲੇ ਦੀ ਜਾਂਚ ਨੂੰ ਲੈ ਕੇ ਆਈ ਹੈ। ਦੋਸ਼ ਹੈ ਕਿ ਫੇਸਬੁੱਕ ਇਸ ਮਾਮਲੇ ‘ਚ ਕਰਨਾਟਕ ਪੁਲਸ ਨੂੰ ਕਥਿਤ ਤੌਰ ‘ਤੇ ਸਹਿਯੋਗ ਨਹੀਂ ਕਰ ਰਹੀ ਹੈ।

Leave a Reply

Your email address will not be published. Required fields are marked *

View in English