ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਸਤੰਬਰ 6
ਹਰਿਆਣਾ ਚੋਣਾਂ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦੱਸ ਦੇਈਏ ਕਿ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਸੰਸਦ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਹ ਸੰਕੇਤ ਮਿਲ ਰਿਹਾ ਹੈ ਕਿ ਵਿਨੇਸ਼ ਅਤੇ ਬਜਰੰਗ ਚੋਣ ਲੜਨਗੇ। ਵਿਨੇਸ਼ ਨੂੰ ਪੈਰਿਸ ਓਲੰਪਿਕ 2024 ਦੇ ਫਾਈਨਲ ਮੈਚ ਵਿੱਚ ਅਯੋਗ ਕਰਾਰ ਦਿੱਤਾ ਗਿਆ ਸੀ।
ਜਾਣਕਾਰੀ ਮੁਤਾਬਕ ਉਹ ਦੁਪਹਿਰ 1:30 ਵਜੇ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਭਾਜਪਾ ਦੇ ਸੀਨੀਅਰ ਨੇਤਾ ਅਨਿਲ ਵਿਜ ਨੇ ਵਿਨੇਸ਼-ਬਜਰੰਗ ਦੇ ਕਾਂਗਰਸ ‘ਚ ਸ਼ਾਮਲ ਹੋਣ ਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਨੇਸ਼ ਦੇਸ਼ ਦੀ ਧੀ ਨਾਲੋਂ ਕਾਂਗਰਸ ਦੀ ਧੀ ਬਣਨਾ ਚਾਹੁੰਦੀ ਹੈ ਤਾਂ ਸਾਨੂੰ ਕੀ ਇਤਰਾਜ਼ ਹੋਵੇਗਾ। ਸੂਤਰਾਂ ਮੁਤਾਬਕ ਵਿਨੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਲੜ ਸਕਦੀ ਹੈ। ਉਨ੍ਹਾਂ ਨੂੰ ਦਾਦਰੀ ਤੋਂ ਟਿਕਟ ਦਿੱਤੀ ਜਾ ਸਕਦੀ ਹੈ।







