ਦੇਸ਼ ਭਰ ‘ਚ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ‘ਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਨੇ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਹਾਰਾਸ਼ਟਰ ਤੋਂ ਟਮਾਟਰ ਖਰੀਦਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਨੂੰ ਦੂਜੇ ਰਾਜਾਂ ਵਿੱਚ ਘੱਟ ਕੀਮਤ ‘ਤੇ ਵੇਚਿਆ ਜਾਵੇਗਾ। ਦੇਸ਼ ਦੇ ਟਮਾਟਰ ਦੀ ਪੈਦਾਵਾਰ ਦਾ 60% ਦੱਖਣੀ ਅਤੇ ਪੱਛਮੀ ਖੇਤਰਾਂ ਵਿੱਚ ਹੁੰਦਾ ਹੈ।







