ਕੇਂਦਰ ਸਰਕਾਰ ਨੇ ਸਰਕਾਰੀ ਦਫਤਰਾਂ ਦੇ ਕਬਾੜ ਤੋਂ ਕਮਾਏ 254 ਕਰੋੜ ਰੁਪਏ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 26

ਦੀਵਾਲੀ ਮੌਕੇ ਸਾਫ ਸਫ਼ਾਈ ਦੌਰਾਨ ਕੇਂਦਰ ਸਰਕਾਰ ਨੂੰ ਵੱਡੀ ਰਕਮ ਮਿਲੀ ਹੈ। ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਤੋਂ ਸਕਰੈਪ ਦੀ ਵਿਕਰੀ ਤੋਂ ਕਰੀਬ 254 ਕਰੋੜ ਰੁਪਏ ਕਮਾਏ ਹਨ। ਵੱਡੀ ਗੱਲ ਇਹ ਹੈ ਕਿ 37 ਲੱਖ ਵਰਗ ਫੁੱਟ ਜ਼ਮੀਨ ਵੀ ਖਾਲੀ ਹੋਈ ਹੈ। ਹਾਲਾਂਕਿ ਇਹ ਸਫਾਈ ਮੁਹਿੰਮ 31 ਅਕਤੂਬਰ ਤੱਕ ਜਾਰੀ ਰਹੇਗੀ।

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਦੀਵਾਲੀ ‘ਤੇ ਤਿੰਨ ਹਫ਼ਤਿਆਂ ਦੀ ਸਫ਼ਾਈ ਮੁਹਿੰਮ ਦੌਰਾਨ ਕਰੀਬ 254 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ 37 ਲੱਖ ਵਰਗ ਫੁੱਟ ਜ਼ਮੀਨ ਵੀ ਖਾਲੀ ਹੋਈ ਹੈ , ਜਿਸ ‘ਤੇ ਕਬਾੜ ਰੱਖਿਆ ਹੋਇਆ ਸੀ। ਹੁਣ ਇਸ ਜ਼ਮੀਨ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕਦਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਚਲਾਈ ਗਈ ਮੁਹਿੰਮ ਤਹਿਤ ਸਰਕਾਰ ਨੇ ਕਬਾੜ ਵੇਚ ਕੇ 62 ਕਰੋੜ ਰੁਪਏ ਕਮਾਏ ਸਨ।

ਕੇਂਦਰ ਸਰਕਾਰ ਨਾਲ ਸਬੰਧਤ ਸਾਰੇ ਵਿਭਾਗਾਂ ਵਿੱਚ ਇਹ ਸਫ਼ਾਈ ਮੁਹਿੰਮ 31 ਅਕਤੂਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਉਹ ਚੀਜ਼ਾਂ ਵੇਚੀਆਂ ਜਾ ਰਹੀਆਂ ਹਨ ਜੋ ਕਿਸੇ ਕੰਮ ਨਹੀਂ ਆਉਂਦੀਆਂ ਹਨ। ਉਹਨਾਂ ਵਿੱਚ ਨਾ ਵਰਤੀਆਂ ਗਈਆਂ ਫਾਈਲਾਂ ਵੀ ਸ਼ਾਮਲ ਹਨ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸਵੱਛਤਾ ਮੁਹਿੰਮ ਇੱਕ ਜਨ ਅੰਦੋਲਨ ਬਣ ਗਈ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਲਗਭਗ 40 ਲੱਖ ਫਾਈਲਾਂ ਦੀ ਪੜਤਾਲ ਕੀਤੀ ਗਈ। ਇਨ੍ਹਾਂ ਵਿੱਚੋਂ 3 ਲੱਖ ਦੇ ਕਰੀਬ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਡੇਢ ਸਾਲ ਵਿੱਚ 10 ਲੱਖ ਭਰਤੀਆਂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਾਰ ਧਨਤੇਰਸ ‘ਤੇ ਪ੍ਰਧਾਨ ਮੰਤਰੀ ਨੇ 75 ਹਜ਼ਾਰ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ।

Leave a Reply

Your email address will not be published. Required fields are marked *

View in English