ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 26
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚੋਂ ਇੱਕ ਹੋਰ ਨਿਰਦੇਸ਼ ਜਾਰੀ ਕੀਤਾ ਹੈ। ਤਾਜ਼ਾ ਮਾਮਲਾ ਸਿਹਤ ਮੰਤਰਾਲੇ ਨਾਲ ਸਬੰਧਤ ਹੈ।
ਜਾਣਕਾਰੀ ਮੁਤਾਬਕ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਅੱਜ ਸਵੇਰੇ 10 ਵਜੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਸਬੰਧੀ ਜਾਣਕਾਰੀ ਦੇਣਗੇ। ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਹਾਲ ਹੀ ‘ਚ ਗ੍ਰਿਫ਼ਤਾਰ ਕੀਤੇ ਗਏ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ‘ਚ ਹਨ। ਇਸ ਤੋਂ ਪਹਿਲਾਂ ਦੋ ਦਿਨ ਪਹਿਲਾਂ ਉਸ ਨੇ ਈਡੀ ਦੀ ਹਿਰਾਸਤ ਤੋਂ ਸਰਕਾਰ ਨੂੰ ਆਪਣਾ ਪਹਿਲਾ ਹੁਕਮ ਜਾਰੀ ਕੀਤਾ ਸੀ।







