ਕੇਦਾਰਨਾਥ ਯਾਤਰਾ ਲਈ 19 ਜੂਨ ਤੱਕ ਆਫਲਾਈਨ ਰਜਿਸਟ੍ਰੇਸ਼ਨ ‘ਤੇ ਲੱਗੀ ਪਾਬੰਦੀ

ਫੈਕਟ ਸਮਾਚਾਰ ਸੇਵਾ

ਦੇਹਰਾਦੂਨ , ਜੂਨ 6

ਕੇਦਾਰਨਾਥ ਧਾਮ ਦੀ ਯਾਤਰਾ ਲਈ ਸਰਕਾਰ ਨੇ ਆਫਲਾਈਨ ਰਜਿਸਟ੍ਰੇਸ਼ਨ ‘ਤੇ ਪਾਬੰਦੀ ਵਧਾ ਦਿੱਤੀ ਹੈ। ਪਹਿਲਾਂ ਰਜਿਸਟ੍ਰੇਸ਼ਨ 10 ਜੂਨ ਤੱਕ ਰੋਕ ਦਿੱਤੀ ਗਈ ਸੀ। ਹੁਣ ਇਸ ਨੂੰ ਵਧਾ ਕੇ 19 ਜੂਨ ਕਰ ਦਿੱਤਾ ਗਿਆ ਹੈ। ਜਦਕਿ ਆਨਲਾਈਨ ਰਜਿਸਟ੍ਰੇਸ਼ਨ ‘ਤੇ ਪਾਬੰਦੀ 15 ਜੂਨ ਤੱਕ ਰਹੇਗੀ। ਰਜਿਸਟ੍ਰੇਸ਼ਨ ਇੰਚਾਰਜ ਪ੍ਰੇਮਾਨੰਦ ਨੇ ਦੱਸਿਆ ਕਿ ਰਿਸ਼ੀਕੇਸ਼ ਟਰਾਂਜ਼ਿਟ ਕੈਂਪ ਦਫਤਰ ‘ਚ 19 ਜੂਨ ਤੱਕ ਕੇਦਾਰਨਾਥ ਯਾਤਰਾ ਲਈ ਕੋਈ ਰਜਿਸਟ੍ਰੇਸ਼ਨ ਨਹੀਂ ਹੋਵੇਗੀ। ਜਿਹੜੇ ਯਾਤਰੀ ਪਹਿਲਾਂ ਹੀ ਰਜਿਸਟਰਡ ਹਨ, ਉਹ ਯਾਤਰਾ ਕਰ ਸਕਦੇ ਹਨ।

ਚਾਰਧਾਮ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 41 ਲੱਖ ਨੂੰ ਪਾਰ ਕਰ ਗਈ ਹੈ। ਇਨ੍ਹਾਂ ਵਿੱਚੋਂ 13.38 ਲੱਖ ਸ਼ਰਧਾਲੂ ਕੇਦਾਰਨਾਥ ਧਾਮ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਸੈਰ ਸਪਾਟਾ ਵਿਭਾਗ ਦੇ ਅੰਕੜਿਆਂ ਮੁਤਾਬਕ 10 ਜੂਨ ਤੱਕ ਕੇਦਾਰਨਾਥ ਧਾਮ ਲਈ ਰੋਜ਼ਾਨਾ 20 ਹਜ਼ਾਰ ਤੋਂ ਵੱਧ ਯਾਤਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

Leave a Reply

Your email address will not be published. Required fields are marked *

View in English