ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਹਸਪਤਾਲ ’ਚ ਜੇਰੇ ਇਲਾਜ : ਪ੍ਰਨੀਤ ਕੌਰ

ਫੈਕਟ ਸਮਾਚਾਰ ਸੇਵਾ

ਪਟਿਆਲਾ, ਮਈ 17

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਮਾਰ ਹਨ ਅਤੇ ਦਿੱਲੀ ਦੇ ਹਸਪਤਾਲ ਵਿਚ ਜੇਰੇ ਇਲਾਜ ਹਨ। ਇਹ ਪ੍ਰਗਟਾਵਾ ਉਹਨਾਂ ਦੀ ਪਤਨੀ ਤੇ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਕੀਤਾ ਹੈ।
ਉਹਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿਚ ਉਹਨਾਂ ਦੇ ਪਰਿਵਾਰ ਨੂੰ ਬਹੁਤ ਨੁਕਸਾਨ ਝੱਲਣੇ ਪਏ ਹਨ। ਉਹਨਾਂ ਦੱਸਿਆ ਕਿ ਮੇਰੇ ਭਰਾ ਦਾ ਦਿਹਾਂਤ ਹੋ ਗਿਆ ਹੈ। ਇਸੇ ਤਰੀਕੇ ਮੇਰੇ ਮਾਮਾ ਜੀ ਦੇ ਬੇਟੇ ਜੋ ਮੇਰਾ ਕੰਮ ਵੇਖ ਰਹੇ ਸਨ, ਉਹ ਵੀ ਬਿਮਾਰ ਹੋ ਗਏ। ਉਹਨਾਂ ਦੱਸਿਆ ਕਿ ਉਹਨਾਂ ਦਾ ਬੇਟਾ ਰਣਇੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਹੁਣ ਕੁਝ ਠੀਕ ਹੈ।

Leave a Reply

Your email address will not be published. Required fields are marked *

View in English