ਕੈਪਟਨ ਅਮਰਿੰਦਰ ਸਿੰਘ ਨੇ ਕੀਤੀ JP ਨੱਡਾ ਨਾਲ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਈ 3

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਦੋਵੇਂ ਆਗੂਆਂ ਵਿਚਾਲੇ ਲਗਪਗ 35 ਮਿੰਟ ਤੱਕ ਚੱਲੀ ਬੈਠਕ ਦੌਰਾਨ ਨੱਡਾ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਮਗਰੋਂ ਪੈਦਾ ਹੋਈ ਸਥਿਤੀ ਤੇ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਪਣਾਏ ਗਏ ਹਮਲਾਵਰ ਰੁੱਖ ਨੂੰ ਲੈ ਕੇ ਉਨ੍ਹਾਂ ਨਾਲ ਵਿਚਾਰ-ਚਰਚਾ ਕੀਤੀ। ਜਾਣਕਾਰੀ ਅਨੁਸਾਰ ਨੱਡਾ ਨੇ ਹੀ ਕੈਪਟਨ ਨੂੰ ਮਿਲਣ ਲਈ ਸੱਦਾ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਕੈਪਟਨ ਪਾਣੀ ਦੇ ਮਾਮਲਿਆਂ ’ਚ ਚੰਗੀ ਜਾਣਕਾਰੀ ਰੱਖਦੇ ਹਨ। 2004 ’ਚ ਕਾਂਗਰਸ ਸਰਕਾਰ ਵੇਲੇ ਮੁੱਖ ਮੰਤਰੀ ਰਹਿੰਦੇ ਹੋਏ ਕੈਪਟਨ ਹਰਿਆਣਾ ਨਾਲ ਪਾਣੀ ਦੇ ਸਮਝੌਤੇ ਨੂੰ ਰੱਦ ਕਰਨ ਲਈ ਦਿ ਪੰਜਾਬ ਟਰਮੀਨੇਟ ਆਫ਼ ਐਗਰੀਮੈਂਟ ਐਕਟ ਲੈ ਕੇ ਆਏ ਸਨ। ਇਸੇ ਕਾਰਨ ਨੱਡਾ ਨੇ ਉਨ੍ਹਾਂ ਨੂੰ ਬੈਠਕ ਲਈ ਬੁਲਾਇਆ ਸੀ।

Leave a Reply

Your email address will not be published. Required fields are marked *

View in English