ਫੈਕਟ ਸਮਾਚਾਰ ਸੇਵਾ
ਪਟਿਆਲਾ , ਦਸੰਬਰ 3
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੀਆਂ ਕਿਹਾ ਕਿ ਤਰਨਤਾਰਨ ਦੇ ਪਿੰਡ ਸ਼ੇਖਚੱਕ ਵਿਖੇ ਇੱਕ ਸਕੂਲੀ ਬੱਸ ਦੇ ਵਾਪਰੇ ਦਿਲ ਦਹਿਲਾ ਦੇਣ ਵਾਲੇ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ, ਜਿਸ ਵਿੱਚ ਡਰਾਈਵਰ ਸਮੇਤ 2 ਵਿਦਿਆਰਥੀਆਂ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਜ਼ਖਮੀ ਵਿਦਿਆਰਥੀਆਂ ਨੂੰ ਪੂਰਨ ਤੰਦਰੁਸਤੀ ਬਖਸ਼ਣ।







