ਕੋਟਕਪੂਰਾ ਗੋਲ਼ੀ ਕਾਂਡ ਮਾਮਲਾ : ਅਦਾਲਤ ‘ਚ ਪੇਸ਼ ਨਹੀਂ ਹੋਏ ਸੁਖਬੀਰ ਬਾਦਲ

ਫੈਕਟ ਸਮਾਚਾਰ ਸੇਵਾ

ਫਰੀਦਕੋਟ , ਜੂਨ 14

ਕੋਟਕਪੂਰਾ ਗੋਲ਼ੀ ਕਾਂਡ ਵਿੱਚ ਅੱਜ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿੱਚ ਸਾਬਕਾ ਆਈਜੀ ਅਮਰ ਸਿੰਘ ਚਾਹਲ ,ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀਨ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਪੇਸ਼ ਹੋਏ। ਮਾਮਲੇ ਵਿੱਚ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਦਾਲਤ ਪਾਸੋਂ ਵਿਦੇਸ਼ ਜਾਣ ਦੀ ਆਗਿਆ ਲੈਣ ਦੇ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਸੁਖਮਿੰਦਰ ਸਿੰਘ ਮਾਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਅਦਾਲਤ ਨੇ ਇਹਨਾਂ ਦੀ ਹਾਜ਼ਰੀ ਮਾਫ਼ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਅਦਾਲਤ 7 ਜੁਲਾਈ ਨੂੰ ਕਰੇਗੀ।

ਜਾਣਕਾਰੀ ਅਨੁਸਾਰ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਜਾਂਚ ਟੀਮ ਵੱਲੋਂ ਇੱਕ ਚਲਾਨ ਪੇਸ਼ ਕੀਤਾ ਜਾਣਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲ਼ੀ ਕਾਂਡ ਦੀ ਸੁਣਵਾਈ ਇੱਕੋ ਅਦਾਲਤ ਵੱਲੋਂ ਇਕੱਠਿਆਂ ਕੀਤੀ ਜਾਣੀ ਹੈ ਇਸ ਕਰਕੇ ਜਾਂਚ ਟੀਮ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਆਖਰੀ ਚਲਾਨ ਜੁਲਾਈ ਦੇ ਹਫਤੇ ਵਿੱਚ ਆਖਰੀ ਚਲਾਨ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ।

Leave a Reply

Your email address will not be published. Required fields are marked *

View in English