ਫੈਕਟ ਸਮਾਚਾਰ ਸੇਵਾ
ਫਰੀਦਕੋਟ , ਅਪ੍ਰੈਲ 12
ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਹੋਏ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੀ ਫਸਲ ’ਤੇ 31 ਰੁਪਏ ਦੀ ਕਟੌਤੀ ਦੇ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਨੇ ਕਿਹਾ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪਵੇਗਾ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਜਿਸ ਦਾ ਸਬੂਤ ਹਰ ਰੋਜ਼ ਹੋਣ ਵਾਲੀਆਂ ਵਾਰਦਾਤਾਂ ਤੋਂ ਸਾਫ ਮਿਲਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲੰਧਰ ਜ਼ਿਮਨੀਂ ਚੋਣਾਂ ‘ਚ ਆਪ ਨੂੰ ਸਬਕ ਸਿਖਾਉਣ।







