ਫੈਕਟ ਸਮਾਚਾਰ ਸੇਵਾ
ਮੰਡੀ , ਜੂਨ 4
ਬਾਲੀਵੁੱਡ ਦੀ ਪੰਗਾ ਗਰਲ ਯਾਨੀ ਕਿ ਕੰਗਨਾ ਰਣੌਤ ਹੁਣ ਰਾਜਨੀਤੀ ਦੇ ਮੈਦਾਨ ਵਿੱਚ ਹੈ। ਉਸਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਚੋਣ ਲੜੀ ਅਤੇ ਉਹ ਜਿੱਤ ਗਏ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਕਰੀਬੀਆਂ ‘ਚ ਖੁਸ਼ੀ ਦਾ ਮਾਹੌਲ ਹੈ। ਇਸ ਸੂਚੀ ‘ਚ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਵੀ ਸ਼ਾਮਲ ਹੈ। ਅਨੁਪਮ ਖੇਰ ਨੇ ਕੰਗਨਾ ਰਣੌਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਅਦਾਕਾਰਾ ਲਈ ਇੱਕ ਖਾਸ ਪੋਸਟ ਸ਼ੇਅਰ ਕੀਤੀ ਹੈ।







