ਖੜ੍ਹੇ ਟਰੱਕ ਨਾਲ ਗੱਡੀ ਦੀ ਟੱਕਰ, ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਤ

ਫੈਕਟ ਸਮਾਚਾਰ ਸੇਵਾ

ਕਪੂਰਥਲਾ , ਮਾਰਚ 3

ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਗੱਡੀ ਦੀ ਟੱਕਰ ਹੋ ਜਾਣ ਕਾਰਨ ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਆਰਸੀਐਫ ਦੇ ਰਹਿਣ ਵਾਲੇ ਪੰਜ ਨੌਜਵਾਨ ਹਰਿਆਣਾ ਦੇ ਕਰਨਾਲ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਜਦੋਂ ਅੱਜ ਸਵੇਰੇ ਕਰੀਬ 7 ਵਜੇ ਪੀਟੀਯੂ ਨੇੜੇ ਹਾਦਸਾ ਵਾਪਰ ਗਿਆ ਜਿਸ ਵਿੱਚ ਇੱਕ ਭਰਾ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਆਰ.ਸੀ.ਐਫ ਦੇ ਰਹਿਣ ਵਾਲੇ ਪੰਜ ਨੌਜਵਾਨ ਦਿਲਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੁਭਾਸ਼, ਤਰਨਪ੍ਰੀਤ ਸਿੰਘ ਅਤੇ ਬਰਜਿੰਦਰ ਸਿੰਘ ਰਾਤੋ ਰਾਤ ਕਰਨਾਲ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋ ਕੇ ਵਾਪਸ ਕਪੂਰਥਲਾ ਪਰਤ ਰਹੇ ਸਨ। ਅੱਜ ਸਵੇਰੇ 7 ਵਜੇ ਦੇ ਕਰੀਬ ਝਪਕੀ ਲੱਗਣ ਕਾਰਨ ਉਨ੍ਹਾਂ ਦੀ ਸਕਰੀ ਗੱਡੀ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਦਿਲਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ ਜਦਕਿ ਤਿੰਨ ਜ਼ਖਮੀ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਇਸ ਘਟਨਾ ਕਾਰਨ ਪੂਰੇ ਆਰਸੀਐਫ ਵਿੱਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *

View in English