ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਕਤੂਬਰ 30
ਪੰਜਾਬੀ ਗਾਇਕ ਨਿੰਜਾ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੋਂ ਉਨ੍ਹਾਂ ਨੇ ਪਤਨੀ ਅਤੇ ਪੁੱਤਰ ਨਿਸ਼ਾਨ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਹ ਆਏ ਦਿਨ ਆਪਣੇ ਪੁੱਤਰ ਨਾਲ ਤਸਵੀਰਾਂ ਸਾਂਝੀਆਂ ਕਰਦੇ ਹਨ ਹਾਲਾਂਕਿ ਉਨ੍ਹਾਂ ਨੇ ਉਸ ਦਾ ਚਿਹਰਾ ਪ੍ਰਸ਼ੰਸਕਾਂ ਨੂੰ ਨਹੀਂ ਦਿਖਾਇਆ ਸੀ। ਪਰ ਹਾਲ ਹੀ ’ਚ ਸਾਂਝੀਆਂ ਕੀਤੀਆਂ ਤਸਵੀਰਾਂ ’ਚ ਉਨ੍ਹਾਂ ਨੇ ਪੁੱਤਰ ਦਾ ਚਿਹਰਾ ਵੀ ਦਿਖਾ ਦਿੱਤਾ ਹੈ।
ਤਸਵੀਰਾਂ ’ਚ ਦੇਖ ਸਕਦੇ ਹੋ ਕਿ ਨਿੰਜਾ ਨੇ ਪੱਗ ਬਣੀ ਹੋਈ ਹੈ ਅਤੇ ਪੁੱਤਰ ਨੂੰ ਚੁੱਕਿਆ ਹੋਇਆ ਹੈ। ਦੂਜੇ ਪਾਸੇ ਪਤਨੀ ਨੇ ਪਿੰਕ ਕਲਰ ਦਾ ਸੂਟ ਪਾਇਆ ਹੈ। ਤਸਵੀਰਾਂ ’ਚ ਦੋਵੇਂ ਨਿਸ਼ਾਨ ਨਾਲ ਬੇਹੱਦ ਖੁਸ਼ ਨਜ਼ਰ ਆ ਰਹੇ ਹਨ। ਸਾਂਝੀਆਂ ਕੀਤੀਆਂ ਤਸਵੀਰਾਂ ’ਚ ਗਾਇਕ ਨੇ ਕੈਪਸ਼ਨ ’ਚ ਲਿਖਿਆ ਹੈ ਕਿ ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਮੈਂ ਪੂਰੀ ਦੁਨੀਆ ਆਪਣੀਆਂ ਬਾਹਾਂ ’ਚ ਫੜੀ ਹੋਈ ਹੈ।’







