ਗੁਜਰਾਤ ਚੋਣਾਂ : ਭਾਜਪਾ ਨੇ 160 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਨਵੰਬਰ 10

ਭਾਜਪਾ ਪਾਰਟੀ ਨੇ 182 ਮੈਂਬਰੀ ਗੁਜਰਾਤ ਵਿਧਾਨ ਸਭਾ ਦੇ ਦੋ ਗੇੜ ’ਚ ਹੋਣ ਵਾਲੀ ਚੋਣਾਂ ਲਈ 160 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਅੱਜ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭੁਪਿੰਦਰ ਪਟੇਲ ਨੂੰ ਉਨ੍ਹਾਂ ਦੇ ਚੋਣ ਖੇਤਰ ਘਾਟਲੋਢੀਆ ਤੋਂ ਉਮੀਦਵਾਰ ਬਣਾਇਆ ਗਿਆ ਹੈ ਅਤੇ ਕਈ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੇ ਗਏ ਹਨ। ਪਾਰਟੀ ਨੇ 1 ਦਸੰਬਰ ਨੂੰ ਪਹਿਲੇ ਗੇੜ ’ਚ 89 ਸੀਟਾਂ ’ਤੇ ਹੋਣ ਵਾਲੀਆਂ ਚੋਣਾਂ ਲਈ 84 ਉਮੀਦਵਾਰਾਂ ਦੇ ਨਾਂ ਐਲਾਨੇ ਹਨ ਅਤੇ 5 ਦਸੰਬਰ ਨੂੰ ਦੂਜੇ ਗੇੜ ਦੀਆਂ ਚੋਣਾਂ ਲਈ 93 ਸੀਟਾਂ ’ਚੋਂ 76 ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਇਸ ਸੂਚੀ ’ਚ 14 ਔਰਤਾਂ, ਅਨੁਸੂਚਿਤ ਜਾਤੀ ਦੇ 13 ਅਤੇ ਅਨੁਸੂਚਿਤ ਜਨਜਾਤੀ ਦੇ 24 ਉਮੀਦਵਾਰ ਸ਼ਾਮਲ ਹਨ। ਇਸ ਸੂਚੀ ’ਚ 69 ਮੌਜੂਦਾ ਵਿਧਾਇਕ ਸ਼ਾਮਲ ਹਨ।

Leave a Reply

Your email address will not be published. Required fields are marked *

View in English