ਗੁਜਰਾਤ ਹਾਈਕੋਰਟ ਤੋਂ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਝਟਕਾ

ਫੈਕਟ ਸਮਾਚਾਰ ਸੇਵਾ

ਅਹਿਮਦਾਬਾਦ , ਅਕਤੂਬਰ 12

ਗੁਜਰਾਤ ਹਾਈਕੋਰਟ ਤੋਂ ‘ਆਪ’ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਡਿਗਰੀ ਨੂੰ ਲੈ ਕੇ ਮਾਣਹਾਨੀ ਦੇ ਮਾਮਲੇ ‘ਚ ‘ਆਪ’ ਦੇ ਦੋਵਾਂ ਨੇਤਾਵਾਂ ਨੂੰ ਜਾਰੀ ਸੰਮਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਮੈਜਿਸਟ੍ਰੇਟ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ‘ਚ ‘ਆਪ’ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਨੂੰ ਸੰਮਨ ਜਾਰੀ ਕੀਤਾ ਸੀ।

ਹਾਈ ਕੋਰਟ ਨੇ ਟ੍ਰਾਇਲ ਕੋਰਟ ਵਲੋਂ ਪਹਿਲੇ ਜਾਰੀ ਕੀਤੇ ਗਏ ਸੰਮਨ ਨੂੰ ਰੱਦ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਜਸਟਿਸ ਜੇ ਸੀ ਦੋਸ਼ੀ ਨੇ ਗੁਜਰਾਤ ਯੂਨੀਵਰਸਿਟੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਾਲ ਹੀ ਇਸ ਮਾਮਲੇ ਦੀ ਵਿਸਥਾਰਤ ਸੁਣਵਾਈ ਲਈ 3 ਨਵੰਬਰ ਦੀ ਤਰੀਕ ਵੀ ਦਿੱਤੀ ਗਈ ਹੈ।

Leave a Reply

Your email address will not be published. Required fields are marked *

View in English