ਮਾਨਸਾ : ਇਸ ਵੇਲੇ ਮਾਨਸਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਮੌਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਾ ਦੀ ਜੇਲ੍ਹ ’ਚ ਬੰਦ ਸੀ, ਜਿਸ ਨੂੰ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੇਸ਼ੀ ਭੁਗਤਣ ਦੌਰਾਨ ਉਸ ’ਤੇ ਇਕ ਵਕੀਲ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।







