ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ

ਫੈਕਟ ਸਮਾਚਾਰ ਸੇਵਾ

ਸ੍ਰੀ ਫ਼ਤਹਿਗੜ੍ਹ ਸਾਹਿਬ , ਦਸੰਬਰ 23

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫਤਹਿ ਸਿੰਘ ਜੀ ਅਤੇ ਜਗਤ ਮਾਤਾ ਗੁਜਰੀ ਕੌਰ ਜੀ ਦੇ ਮਹਾਨ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।

ਸੁਖਬੀਰ ਬਾਦਲ ਨੇ ਨੌਜਵਾਨ ਪੀੜ੍ਹੀ ਨੂੰ ਸਾਕਾ ਸਰਹਿੰਦ ਦੀਆਂ ਮਹਾਨ ਸ਼ਹਾਦਤਾਂ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸ ਮੌਕੇ ਤੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ , ਜਥੇਦਾਰ ਜਗਦੀਪ ਸਿੰਘ ਚੀਮਾ ਜਨਰਲ ਸਕੱਤਰ, ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਝਿੰਜਰ, ਭਾਈ ਰਵਿੰਦਰ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸੀਨੀਅਰ ਆਗੂ ਸ਼ਰਨਜੀਤ ਸਿੰਘ ਚਨਾਰਥਲ ਤੋਂ ਇਲਾਵਾ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੀ।

Leave a Reply

Your email address will not be published. Required fields are marked *

View in English