ਗੁਰਪਤਵੰਤ ਪੰਨੂ ਦੀ ਧਮਕੀ : 13 ਦਸੰਬਰ ਤੋਂ ਪਹਿਲਾਂ ਭਾਰਤ ਦੀ ਸੰਸਦ ‘ਤੇ ਹੋਵੇਗਾ ਹਮਲਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 6

ਖਾਲਿਸਤਾਨੀ ਅਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਖਿਲਾਫ ਜ਼ਹਿਰ ਉਗਲਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਇਸ ਵਿਚ ਉਸ ਨੇ ਕਿਹਾ ਹੈ ਕਿ ਉਸ ਨੂੰ ਮਾਰਨ ਦੀ ਕਥਿਤ ਅਸਫਲ ਸਾਜ਼ਿਸ਼ ਤੋਂ ਬਾਅਦ ਉਹ 13 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਦੀ ਸੰਸਦ ‘ਤੇ ਹਮਲਾ ਕਰੇਗਾ। ਦੱਸ ਦੇਈਏ ਕਿ 13 ਦਸੰਬਰ 2001 ਨੂੰ ਪਾਕਿਸਤਾਨੀ ਅੱਤਵਾਦੀਆਂ ਨੇ ਸੰਸਦ ‘ਤੇ ਹਮਲਾ ਕੀਤਾ ਸੀ।

ਪੰਨੂ ਨੇ ਕਿਹਾ ਕਿ ਉਸ ਨੂੰ ਮਾਰਨ ਦੀ ਭਾਰਤੀ ਏਜੰਸੀਆਂ ਦੀ ਸਾਜ਼ਿਸ਼ ਨਾਕਾਮ ਹੋ ਗਈ ਹੈ। ਉਹ 13 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਸੰਸਦ ‘ਤੇ ਹਮਲਾ ਕਰਕੇ ਜਵਾਬ ਦੇਣਗੇ। ਦੱਸ ਦੇਈਏ ਕਿ ਇਹ ਵੀਡੀਓ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਾਹਮਣੇ ਆਇਆ ਹੈ । ਸੋਮਵਾਰ ਤੋਂ ਸ਼ੁਰੂ ਹੋਇਆ ਇਹ ਸੈਸ਼ਨ 22 ਦਸੰਬਰ ਤੱਕ ਚੱਲੇਗਾ।

ਪੰਨੂ ਦੀ ਧਮਕੀ ਭਰੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਸੂਤਰਾਂ ਅਨੁਸਾਰ ਸੁਰੱਖਿਆ ਏਜੰਸੀਆਂ ਨੇ ਦੱਸਿਆ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਕੇ-2 (ਕਸ਼ਮੀਰ-ਖਾਲਿਸਤਾਨ) ਡੈਸਕ ਨੇ ਪੰਨੂ ਨੂੰ ਭਾਰਤ ਵਿਰੋਧੀ ਬਿਆਨ ਦੇਣ ਅਤੇ ਇਸ ਨੂੰ ਜਨਤਕ ਕਰਨ ਦੇ ਆਪਣੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਿਹਾ ਸੀ।

Leave a Reply

Your email address will not be published. Required fields are marked *

View in English