ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਮਾਰਚ 6
ਗੁਰੂ ਨਾਨਕ ਦੇਵ ਹਸਪਤਾਲ ਦੀ ਲਿਫਟ ਦੇ ਅੰਦਰ ਦੋ ਪੁਲਿਸ ਮੁਲਾਜ਼ਮਾਂ ਦੀ ਲੜਾਈ ਹੋ ਗਈ। ਭਿਆਨਕ ਲੜਾਈ ਕਾਰਨ ਲਿਫਟ ‘ਤੇ ਲੋਡ ਵਧ ਗਿਆ ਤੇ ਲਿਫਟ ਟੁੱਟ ਗਈ। ਦੋਵੇਂ ਮੁਲਾਜ਼ਮ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਏ।
ਇਸ ਘਟਨਾ ‘ਚ ਇਕ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੜਾਈ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।







