ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ*

*— ਪੁਲਿਸ ਟੀਮਾਂ ਨੇ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*

*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*

ਚੰਡੀਗੜ੍ਹ, 16 ਅਗਸਤ:

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

208ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,346 ਹੋ ਗਈਆਂ।

ਇਸ ਤੋਂ ਇਲਾਵਾ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Leave a Reply

Your email address will not be published. Required fields are marked *

View in English