ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਈ 25
ਗੈਂਗਸਟਰ ਲਾਰੇਂਸ ਵਿਸ਼ਨੋਈ ਨੂੰ ਮੰਡੋਲੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਲਾਰੇਂਸ ਵਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਕਰਕੇ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਤਿਹਾੜ ਜੇਲ ‘ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਤਿਹਾੜ ਜੇਲ ‘ਚ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।
ਲਾਰੈਂਸ ਵਿਸ਼ਨੋਈ ਨੂੰ ਉੱਚ ਸੁਰੱਖਿਆ ਵਾਲੇ ਵਾਰਡ ਦੇ ਸੈੱਲ ਨੰਬਰ 15 ਵਿੱਚ ਰੱਖਿਆ ਗਿਆ ਹੈ। ਲਾਰੈਂਸ ਬਿਸ਼ਨੋਈ ਨੂੰ ਦੁਪਹਿਰ 12.30 ਵਜੇ ਦੇ ਕਰੀਬ ਸਖ਼ਤ ਸੁਰੱਖਿਆ ਹੇਠ ਗੁਜਰਾਤ ਤੋਂ ਦਿੱਲੀ ਹਵਾਈ ਅੱਡੇ ‘ਤੇ ਲਿਆਂਦਾ ਗਿਆ।







