ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਈ 1
ਅੱਜ ਯਾਨੀ 1 ਮਈ ਤੋਂ ਬਾਅਦ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਆਈ ਹੈ। ਵਪਾਰਕ ਸਿਲੰਡਰ 171.50 ਰੁਪਏ ਸਸਤਾ ਹੋ ਗਿਆ ਹੈ। ਹਾਲਾਂਕਿ 14.2 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਰਾਜਧਾਨੀ ਦਿੱਲੀ ਵਿੱਚ 1 ਮਈ ਤੋਂ ਵਪਾਰਕ ਸਿਲੰਡਰ 1856.50 ਰੁਪਏ ਵਿੱਚ ਮਿਲੇਗਾ। ਅਪ੍ਰੈਲ ‘ਚ ਇਸ ਦੀ ਕੀਮਤ 2028 ਰੁਪਏ ਪ੍ਰਤੀ ਸਿਲੰਡਰ ਸੀ। ਇਸੇ ਤਰ੍ਹਾਂ ਕੋਲਕਾਤਾ ਵਿੱਚ 2132 ਰੁਪਏ ਪ੍ਰਤੀ ਸਿਲੰਡਰ ਦੀ ਥਾਂ 1960.50 ਰੁਪਏ ਹੋਵੇਗਾ।







