ਫੈਕਟ ਸਮਾਚਾਰ ਸੇਵਾ
ਪਣਜੀ , ਅਗਸਤ 14
ਗੋਆ ਦੇ ਡਾਬੋਲਿਮ ਏਅਰਪੋਰਟ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਨਾਲ ਬਰਡ ਸਟ੍ਰਾਈਕ ਦੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਪੰਛੀ ਜਹਾਜ਼ ਨਾਲ ਟਕਰਾ ਗਿਆ। ਪੰਛੀਆਂ ਟਕਰਾਉਣ ਨਾਲ ਫਲਾਈਟ ਨੂੰ ਰੱਦ ਕਰਨਾ ਪਿਆ।
ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 6.45 ਵਜੇ ਦੀ ਹੈ। ਜਦੋਂ ਫਲਾਈਟ ਰਨਵੇਅ ‘ਤੇ ਸੀ ਤਾਂ ਉਸ ਨਾਲ ਪੰਛੀ ਟਕਰਾ ਗਿਆ। ਟੱਕਰ ਹੋਣ ਕਰਕੇ ਫਲਾਈਟ ਨੂੰ ਰੋਕ ਦਿੱਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹਵਾਈ ਅੱਡੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ‘ਜਹਾਜ਼ ਨੇ ਦੱਖਣੀ ਗੋਆ ਦੇ ਡਾਬੋਲਿਮ ਹਵਾਈ ਅੱਡੇ ਤੋਂ ਮੁੰਬਈ ਲਈ ਉਡਾਣ ਭਰਨੀ ਸੀ ਪਰ ਪੰਛੀ ਦੇ ਟਕਰਾਉਣ ਕਾਰਨ ਜਹਾਜ਼ ਨੂੰ ਰਨਵੇਅ ‘ਤੇ ਹੀ ਰੋਕਣਾ ਪਿਆ।’ ਉਨ੍ਹਾਂ ਕਿਹਾ ਕਿ ਫਲਾਈਟ ਨੂੰ ਤੁਰੰਤ ਰੱਦ ਕਰ ਦਿੱਤਾ ਗਿਆ ਅਤੇ ਜਹਾਜ਼ ਨੂੰ ਅਗਲੇਰੀ ਜਾਂਚ ਲਈ ਕੰਪਲੈਕਸ ’ਚ ਖੜ੍ਹਾ ਕਰ ਦਿੱਤਾ ਗਿਆ।







