ਫੈਕਟ ਸਮਾਚਾਰ ਸੇਵਾ
ਬੀਜਿੰਗ , ਅਗਸਤ 6
ਚੀਨ ਦੇ ਸ਼ਾਨਦੋਂਗ ਸੂਬੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੇਝਾਯੂ ਸ਼ਹਿਰ ਦੀ ਪਿੰਗਯੁਆਨ ਕਾਉਂਟੀ ਵਿੱਚ 5.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਚੀਨ ਦੇ ਭੂਚਾਲ ਨੈੱਟਵਰਕ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ 2:30 ਵਜੇ ਮਹਿਸੂਸ ਕੀਤੇ ਗਏ।
ਭੂਚਾਲ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪੁੱਜਾ, ਜਿਸ ‘ਚ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ। ਭੂਚਾਲ ਦਾ ਕੇਂਦਰ ਦੇਝਾਯੂ ਸ਼ਹਿਰ ਤੋਂ 26 ਕਿਲੋਮੀਟਰ ਦੱਖਣ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਫਗਾਨਿਸਤਾਨ ‘ਚ ਵੀ 5.8 ਰਿਕਟਰ ਸਕੇਲ ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਖੇਤਰ ਸੀ। ਅਫਗਾਨਿਸਤਾਨ ‘ਚ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।







