ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਦਸੰਬਰ 25
ਚੰਡੀਗੜ੍ਹ ਦੇ ਪਿੰਡ ਧਨਾਸ ਵਿੱਚ ਇਕ ਭਰਾ ਨੇ ਆਪਣੇ ਹੀ ਭਰਾ ਦੀ ਕੁੱਟਮਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਥਾਣਾ ਸਾਰੰਗਪੁਰ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਾਂ ਦੀ ਸ਼ਿਕਾਇਤ ’ਤੇ ਛੋਟੇ ਪੁੱਤਰ ਜਸਪਾਲ ਉਰਫ਼ ਭੂਰਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।







