ਚੰਡੀਗੜ੍ਹ ਦੇ ਸੈਕਟਰ 26 ‘ਚ ਹੋਏ ਦੋ ਧਮਾਕੇ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਨਵੰਬਰ 26

ਚੰਡੀਗੜ੍ਹ ਦੇ ਸੈਕਟਰ 26 ‘ਚ ਸਥਿਤ ਦਿ ਓਰਾ ਕਲ੍ੱਬ ਦੇ ਬਾਹਰ ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਦੋ ਧਮਾਕੇ ਕਰ ਦਿੱਤੇ। ਹਾਲਾਂਕਿ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਕਿ ਧਮਾਕੇ ਕਿਹੜੀ ਚੀਜ਼ ਨਾਲ ਹੋਏ ਹਨ। ਇਨ੍ਹਾਂ ਧਮਾਕਿਆਂ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਕਲੱਬ ਦੇ ਸ਼ੀਸ਼ੇ ਟੁੱਟ ਗਏ ਹਨ। ਸੂਚਨਾ ਮਿਲਣ ਤੋਂ ਬਾਅਦ ਭਾਰੀ ਪੁਲਿਸ ਬਲ ਮੌਕੇ ‘ਤੇ ਪਹੁੰਚ ਗਿਆ ਹੈ। ਮਾਮਲਾ ਵਸੂਲੀ ਨਾਲ ਵੀ ਜੁੜਿਆ ਹੋ ਸਕਦਾ ਹੈ। ਇਸ ਤੋਂ ਪਹਿਲਾਂ ਵੀ ਗੈਂਗਸਟਰ ਕਈ ਕਲੱਬ ਸੰਚਾਲਕਾਂ ਤੋਂ ਪੈਸੇ ਵਸੂਲ ਚੁੱਕੇ ਹਨ ਤੇ ਕਈਆਂ ਨੂੰ ਧਮਕੀਆਂ ਵੀ ਮਿਲ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਕਾਲਬੋ ‘ਚ ਬਾਊਂਸਰ ਭੇਜਣ ਦੀ ਏਜੰਸੀ ਰੱਖਣ ਵਾਲੇ ਨੌਜਵਾਨ ’ਤੇ ਵੀ ਫਿਰੌਤੀ ਨਾ ਦੇਣ ਕਾਰਨ ਜਾਨਲੇਵਾ ਹਮਲਾ ਕੀਤਾ ਗਿਆ ਸੀ।

ਚੰਡੀਗੜ੍ਹ ਪੁਲਿਸ ਨੇ ਮੌਕੇ ’ਤੇ ਫੋਰੈਂਸਿਕ ਮਾਹਿਰਾਂ ਨੂੰ ਵੀ ਬੁਲਾਇਆ ਹੈ। ਅਧਿਕਾਰੀ ਤੇ ਫੋਰੈਂਸਿਕ ਮਾਹਿਰ ਜਾਂਚ ਵਿੱਚ ਲੱਗੇ ਹੋਏ ਹਨ। ਅਜੇ ਤੱਕ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

Leave a Reply

Your email address will not be published. Required fields are marked *

View in English