ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਫਰਵਰੀ 9
ਚੰਡੀਗੜ੍ਹ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ ਹੋਈ ਹਿੰਸਕ ਝੜਪ ਵਿਚ ਪੁਲਿਸ ਦੇ 13 ਮੁਲਾਜ਼ਮ ਜ਼ਖ਼ਮੀ ਹੋਏ ਹਨ। ਪੁਲਿਸ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਉਹ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਬਣਦੀ ਕਾਰਵਾਈ ਕਰੇਗੀ। ਪੁਲਿਸ ਨੇ ਮੋਰਚੇ ਦੇ ਉਹਨਾਂ ਆਗੂਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਜਿਹਨਾਂ ਨੇ ਪਥਰਾਅ ਕੀਤਾ ਅਤੇ ਪੁਲਿਸ ਨੇ ਦਾਅਵਾ ਕੀਤਾ ਕਿ ਮੋਰਚੇ ਦੇ ਆਗੂਆਂ ਨੇ ਹੀ ਪਥਰਾਅ ਸ਼ੁਰੂ ਕੀਤਾ ਜਿਸਦੀ ਵੀਡੀਓ ਵੀ ਪੁਲਿਸ ਨੇ ਜਾਰੀ ਕੀਤੀ ਹੈ।







