ਚੰਡੀਗੜ੍ਹ ਮੇਅਰ ਚੋਣਾਂ: ‘8 ਵੋਟਾਂ ਨੂੰ ਜਾਇਜ਼ ਮੰਨ ਕੇ ਦੁਬਾਰਾ ਗਿਣਿਆ ਜਾਵੇ’, ਸੁਪਰੀਮ ਕੋਰਟ ਦਾ ਹੁਕਮ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਫਰਵਰੀ 20

ਚੰਡੀਗੜ੍ਹ ਮੇਅਰ ਚੋਣਾਂ ‘ਚ ਵਿਵਾਦ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਵੱਡੀ ਸੁਣਵਾਈ ਹੋਈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਨਿਆਂਇਕ ਅਧਿਕਾਰੀ ਨੂੰ ਉਨ੍ਹਾਂ ਅੱਠ ਬੈਲਟ ਪੇਪਰ ਦਿਖਾਉਣ ਲਈ ਕਿਹਾ ਜੋ ਚੋਣਾਂ ਦੌਰਾਨ ਰੱਦ ਕਰ ਦਿੱਤੇ ਗਏ ਸਨ। ਬੈਲਟ ਪੇਪਰਾਂ ਨੂੰ ਦੇਖਣ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ ਕਿ ਕੁਲਦੀਪ ਕੁਮਾਰ ਦਾ ਨਾਂ ਉਨ੍ਹਾਂ 8 ਬੈਲਟ ਪੇਪਰਾਂ ‘ਤੇ ਸੀ, ਜਿਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਇਨ੍ਹਾਂ ‘ਤੇ ਲਾਈਨ ਲਗਾ ਦਿੱਤੀ ਗਈ ਸੀ। ਸੁਣਵਾਈ ਦੇ ਅੰਤ ਵਿੱਚ ਅਦਾਲਤ ਨੇ ਹੁਕਮ ਦਿੱਤਾ ਕਿ ਮੇਅਰ ਦੀ ਚੋਣ ਲਈ ਪਈਆਂ ਵੋਟਾਂ ਦੀ ਦੁਬਾਰਾ ਗਿਣਤੀ ਕੀਤੀ ਜਾਵੇ ਅਤੇ ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨ ਕੇ ਗਿਣਤੀ ਵਿੱਚ ਸ਼ਾਮਲ ਕੀਤਾ ਜਾਵੇ। ਉਸ ਤੋਂ ਬਾਅਦ ਨਤੀਜੇ ਐਲਾਨੇ ਜਾਣੇ ਹਨ।

Leave a Reply

Your email address will not be published. Required fields are marked *

View in English