ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 18
ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਥਾਰਟੀ ਵਜੋਂ ਨਾਮਜ਼ਦ ਕੀਤੇ ਗਏ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ ਕਾਰਨ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕੀਤੀ ਗਈ ਹੈ।
ਦੂਜੇ ਪਾਸੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ ਕਿਹਾ ਕਿ ਅਸੀਂ ਭਾਜਪਾ ਦੀ ਇਸ ਤਾਨਾਸ਼ਾਹੀ ਦੇ ਖਿਲਾਫ਼ ਅਦਾਲਤ ਜਾ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਕਈ ਕੌਂਸਲਰ ਜਿਹੜੇ ਧਰਨਾ ਦੇ ਰਹੇ ਸੀ, ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।







