ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਕਤੂਬਰ 27
ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 1 ਵਿੱਚ ਅੱਜ ਇੱਕ ਸ਼ਰਾਬ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰ ਲੋਕ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਸਾਰਿਆਂ ਨੂੰ ਸੈਕਟਰ 32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।







