ਚੰਡੀਗੜ੍ਹ-ਹਰਿਆਣਾ ‘ਚ ਧੁੰਦ, ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਹੇਠਾਂ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਸਵੇਰੇ ਧੁੰਦ ਛਾਈ ਹੋਈ ਹੈ। ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਬੱਦਲ ਛਾਏ ਰਹਿਣਗੇ। ਸ਼ੀਤ ਲਹਿਰ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲੇਗੀ।
ਹਰਿਆਣਾ ‘ਚ ਬੁੱਧਵਾਰ ਨੂੰ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਮੰਗਲਵਾਰ ਰਾਤ ਨੂੰ ਹੀ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਅਸਰ ਸਵੇਰ ਤੱਕ ਦੇਖਣ ਨੂੰ ਮਿਲਿਆ। ਸੋਨੀਪਤ, ਪਾਣੀਪਤ, ਕਰਨਾਲ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ ਨਾਂਹ ਦੇ ਬਰਾਬਰ ਹੈ। ਅੱਜ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਸ਼ਾਮਲ ਹਨ।

ਪੰਜਾਬ ਦੇ ਕੁਝ ਹਿੱਸਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English