ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੂਨ 9
ਦੇਸ਼ ਦੇ ਤੱਟਵਰਤੀ ਇਲਾਕਿਆਂ ‘ਚ ਇਕ ਵਾਰ ਫਿਰ ਚੱਕਰਵਾਤੀ ਤੂਫਾਨ ‘ਬਿਪਰਜੋਏ’ ਦਾ ਖਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 36 ਘੰਟਿਆਂ ‘ਚ ਬਿਪਰਜੋਏ ਹੋਰ ਖਤਰਨਾਕ ਰੂਪ ਧਾਰਨ ਕਰ ਸਕਦਾ ਹੈ। ਇਸ ਤੋਂ ਬਾਅਦ ਇਸ ਦੇ ਗੰਭੀਰ ਚੱਕਰਵਾਤੀ ਤੂਫਾਨ ਬਣਨ ਦੀ ਸੰਭਾਵਨਾ ਹੈ। ਇਸ ਤੂਫਾਨ ਦਾ ਅਸਰ ਗੋਆ, ਕਰਨਾਟਕ, ਉੱਤਰੀ ਕੇਰਲ ਦੇ ਤੱਟਵਰਤੀ ਇਲਾਕਿਆਂ ‘ਚ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਤੂਫਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਬਿਪਰਜੋਏ ਅਗਲੇ 36 ਘੰਟਿਆਂ ‘ਚ ਖਤਰਨਾਕ ਰੂਪ ਲੈ ਸਕਦਾ ਹੈ। ਇਸਦੇ ਨਾਲ ਹੀ ਇਹ ਅਗਲੇ ਦੋ ਦਿਨਾਂ ਵਿੱਚ ਉੱਤਰ ਤੋਂ ਉੱਤਰ ਪੱਛਮ ਵੱਲ ਵਧੇਗਾ।
ਮੌਸਮ ਵਿਭਾਗ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਅਗਲੇ 36 ਘੰਟਿਆਂ ‘ਚ ਬਿਪਰਜੋਏ ਖਤਰਨਾਕ ਰੂਪ ਧਾਰਨ ਕਰ ਸਕਦਾ ਹੈ। ਅਗਲੇ ਦੋ ਦਿਨਾਂ ਦੌਰਾਨ ਇੱਥੋਂ ਉੱਤਰ-ਪੱਛਮੀ ਦਿਸ਼ਾ ਵੱਲ ਵਧਣ ਦੀ ਸੰਭਾਵਨਾ ਹੈ। ਜਿਵੇਂ-ਜਿਵੇਂ ਇਹ ਅੱਗੇ ਵਧਦਾ ਹੈ, ਇਸ ਦਾ ਸਰੂਪ ਵਿਗੜਨ ਦੀ ਸੰਭਾਵਨਾ ਹੈ।







